ਫੁੱਲਾਂ ਦੇ ਬੀਜ ਉਤਪਾਦਨ ਲਈ ਸਰਕਾਰ ਦੇ ਰਹੀ ਹੈ 40 ਫੀਸਦੀ ਸਬਸਿਡੀ: ਮਹਿੰਦਰ ਭਗਤ



*ਸੂਬਾ ਸਰਕਾਰ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 8 ਜੁਲਾਈ:

ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰ ਤਿੰਨ ਸਾਲਾਂ ਲਈ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਲਾਗਤ ‘ਤੇ 40 ਫੀਸਦੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।

Leave a Comment

Your email address will not be published. Required fields are marked *

Scroll to Top