ਬਟਾਲਾ ਦੇ ਘੁਮਾਣ ਥਾਣਾ ਅਧੀਨ ਪੈਂਦੇ ਪਿੰਡ ਮਹਿਮਦਪੁਰ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਨੇ ਸਕੂਲ ‘ਚ ਦਾਖਲ ਹੋ ਕੇ ਆਪਣੀ ਮਾਸੀ ਜੋ ਕਿ ਸਰਕਾਰੀ ਅਧਿਆਪਕ ਹੈ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਤੇਜਬੀਰ ਸਿੰਘ ਵਜੋਂ ਹੋਈ ਹੈ, ਜਿਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਦਾਖ਼ਲ ਹੋ ਕੇ ਆਪਣੀ ਮਾਸੀ ਲਖਵਿੰਦਰ ਕੌਰ ’ਤੇ ਤੇਜ਼ਾਬ ਸੁੱਟ ਦਿੱਤਾ। ਇਸ ਹਮਲੇ ਦੌਰਾਨ ਸਕੂਲ ਵਿੱਚ ਮੌਜੂਦ ਦੋ ਛੋਟੇ ਬੱਚੇ ਵੀ ਇਸ ਦੀ ਲਪੇਟ ਵਿੱਚ ਆ ਗਏ ਅਤੇ ਉਹ ਵੀ ਜ਼ਖ਼ਮੀ ਹੋ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
