ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ‘ਚ ਪੰਚ, ਸਰਪੰਚ ਤੇ ਵਰਕਰਾਂ ਨੇ ਫੜਿਆ ਭਾਜਪਾ ਦਾ ਹੱਥ
ਚੰਡੀਗੜ੍ਹ, 12 ਮਈ 2026:
ਵਿਧਾਨ ਸਭਾ ਹਲਕਾ ਬੁਢਲਾਡਾ ਦੇ ਉੱਘੇ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੀਪੀਆਈ ਨਾਲ ਜੁੜੇ ਵੱਡੀ ਗਿਣਤੀ ਪੰਚਾਂ, ਸਰਪੰਚਾਂ, ਸਾਬਕਾ ਸਰਪੰਚਾਂ ਅਤੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਬੀ ਰਵਨੀਤ ਸਿੰਘ ਦੀ ਹਾਜ਼ਰੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਲਈ।
ਇਸ ਮੌਕੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਜ਼ਿਲ੍ਹਾ ਪ੍ਰਧਾਨ ਮਾਨਸਾ ਗੋਮਾ ਰਾਮ ਪੂਨੀਆ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਹਿਕਾਰੀ ਸਭਾ ਦੇ ਮੈਂਬਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਰਾਜਵਿੰਦਰ ਸਿੰਘ, ਸਰਪੰਚ ਗੁਲਾਬ ਸਿੰਘ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਹਿਕਾਰੀ ਸਭਾ ਦੇ ਪ੍ਰਧਾਨ ਬਘੇਰਾ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਪੰਚਾਇਤ ਮੈਂਬਰ ਤਰਸੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਜੈਬ ਸਿੰਘ, ਕਸ਼ਮੀਰ ਸਿੰਘ, ਕਸ਼ਮੀਰ ਸਿੰਘ, ਜੀਤਪਾਲ ਸਿੰਘ, ਸੀ. ਪੰਚਾਇਤ ਮੈਂਬਰ ਨਿਰਮਲ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਮੋਤੀ ਸਿੰਘ ਅਤੇ ਪਿੰਡ ਬੀਰੋ ਕੇ ਕਲਾਂ ਦੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਜਪਾ ਦਾ ਸਮਰਥਨ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਲਗਾਤਾਰ ਵਿਕਾਸ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ‘ਚ ਪਾਰਟੀ ਨਾਲ ਜੁੜ ਰਹੇ ਹਨ |
