ਭਾਜਪਾ ਪੰਜਾਬ ‘ਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ ਹੈ: ਵੜਿੰਗ


ਚੰਡੀਗੜ੍ਹ, 29 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਨਿਯੁਕਤੀ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਪੰਜਾਬ ‘ਚ ਪਾਰਟੀ ਦੀ ਸਥਿਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ ‘ਦਿਨ ਸੁਪਨੇ’ ਦੇਖ ਰਹੀ ਹੈ, ਉਸ ਨੂੰ ਆਪਣੇ ਘਰੋਂ ਸੂਬੇ ਦੀ ਅਗਵਾਈ ਕਰਨ ਲਈ ਯੋਗ ਵਿਅਕਤੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਹੁਣ ਆਪਣੇ ਸੂਬਾ ਪ੍ਰਧਾਨ ਨੂੰ ਆਊਟਸੋਰਸ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ ਅਤੇ ਉਨ੍ਹਾਂ ਨੇ ਸਾਬਕਾ ਕਾਂਗਰਸੀਆਂ, ਪਹਿਲਾਂ ਸੁਨੀਲ ਜਾਖੜ ਅਤੇ ਹੁਣ ਕੇਵਲ ਸਿੰਘ ਢਿੱਲੋਂ ਨੂੰ ਲਗਾਤਾਰ ਦੂਜੀ ਵਾਰ ਨਿਯੁਕਤ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top