ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ਨੂੰ ਲੈ ਕੇ ਗਰਮਾਈ ਸਿਆਸਤ – D5 News



FIH ਹਾਕੀ ਵਿਸ਼ਵ ਕੱਪ 2026 ਤੋਂ ਪਹਿਲਾਂ ਭਾਰਤੀ ਹਾਕੀ ਟੀਮ ਦੀ ਜਰਸੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਦਹਾਕਿਆਂ ਤੋਂ ਨੀਲੀ ਜਰਸੀ ‘ਚ ਖੇਡ ਰਹੀ ਭਾਰਤੀ ਟੀਮ ਹੁਣ ਵਿਸ਼ਵ ਕੱਪ ‘ਚ ਸੰਤਰੀ ਰੰਗ ‘ਚ ਨਜ਼ਰ ਆਵੇਗੀ। ਸਾਬਕਾ ਭਾਰਤੀ ਹਾਕੀ ਕਪਤਾਨ ਵਿਰੇਨ ਰਸਕਿਨਹਾ ਨੇ ਜਰਸੀ ਦਾ ਰੰਗ ਬਦਲਣ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ। ਇਸ ਦੌਰਾਨ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਕੁਮਾਰ ਟਿਰਕੀ ਨੇ ਇਸ ਫੈਸਲੇ ਦਾ ਬਚਾਅ ਕੀਤਾ ਹੈ। ਹਾਕੀ ਇੰਡੀਆ ਨੇ 27 ਜੁਲਾਈ ਨੂੰ ਪੁਰਸ਼ ਅਤੇ ਮਹਿਲਾ ਟੀਮਾਂ ਲਈ ਨਵੀਂ ਜਰਸੀ ਲਾਂਚ ਕੀਤੀ ਸੀ।ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ਸਾਬਕਾ ਕਪਤਾਨ ਵੀਰੇਨ ਰਸਕਿਨਹਾ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਨੀਲੀ ਜਰਸੀ ਹਮੇਸ਼ਾ ਭਾਰਤੀ ਟੀਮ ਦੀ ਪਛਾਣ ਰਹੀ ਹੈ ਅਤੇ ਇਸ ਨੂੰ ਬਦਲਣ ਦਾ ਕੋਈ ਕਾਰਨ ਨਹੀਂ ਹੈ। ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਕੁਮਾਰ ਟਿਰਕੀ ਨੇ ਕਿਹਾ ਕਿ ਇਹ ਫੈਸਲਾ ਖਿਡਾਰੀਆਂ, ਕਪਤਾਨਾਂ, ਕੋਚਾਂ ਅਤੇ ਸਹਾਇਕ ਸਟਾਫ ਦੇ ਸੁਝਾਵਾਂ ਦੇ ਆਧਾਰ ‘ਤੇ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਸ਼ਵ ਕੱਪ ਤੋਂ ਬਾਅਦ ਖਿਡਾਰੀਆਂ ਨੂੰ ਜਰਸੀ ਪਸੰਦ ਨਹੀਂ ਆਉਂਦੀ ਤਾਂ ਭਵਿੱਖ ਵਿੱਚ ਇਸ ਨੂੰ ਬਦਲਿਆ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top