ਅਜਨਾਲਾ, (ਅੰਮਿ੍ਤਸਰ), 13 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਦੱਸਿਆ ਗਿਆ ਹੈ ਕਿ ਬੀਤੇ ਮਹੀਨੇ 29-30 ਮਾਰਚ ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਭਿੰਡੀ ਸੈਦਾਂ ਸਰਹੱਦੀ ਥਾਣੇ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਭਿੰਡੀ ਸੈਦਾਂ ਥਾਣੇ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਬੂ ਕਰ ਲਿਆ ਹੈ, ਜੋ ਕਿ ਅਜਨਾਲਾ ਦੇ ਸਰਹੱਦੀ ਪਿੰਡਾਂ ਦੇ ਦੱਸੇ ਜਾਂਦੇ ਹਨ। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਮੀਰ ਕਾਸਮ ਅੱਜ ਦੁਪਹਿਰ 12:30 ਵਜੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਅਹਿਮ ਖੁਲਾਸੇ ਕਰਨਗੇ।
