ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸਮੂਹ ਆਗੂਆਂ ਦਾ ‘ਆਪ’ ਵਿੱਚ ਸਵਾਗਤ ਕੀਤਾ।
ਚੰਡੀਗੜ੍ਹ/ਮਜੀਠਾ, 16 ਮਈ
ਮਜੀਠਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਸਿਆਸੀ ਹੁਲਾਰਾ ਮਿਲਿਆ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਨੇਤਾ ਅਤੇ ਜ਼ਮੀਨੀ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ‘ਆਪ’ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।
ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪ੍ਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਸਾਰੇ ਵਰਗਾਂ ਦੀ ਭਲਾਈ ਨੂੰ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਇਨ੍ਹਾਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਖੇਤਰ ਵਿਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਮਿਲ ਕੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਵਾਂਗੇ।
ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਆਉਣ ਨਾਲ ਇਸ ਖੇਤਰ ਵਿੱਚ ਪਾਰਟੀ ਦਾ ਆਧਾਰ ਮਜ਼ਬੂਤ ਹੋਇਆ ਹੈ। ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।
