ਮਜੀਠਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ‘ਚ ਸ਼ਾਮਲ। ਅੱਜ ਸੂਬੇ ਦੇ ਲੋਕ ਸਭ ਕੁਝ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ/ਮਜੀਠਾ, 16 ਮਈ, 2026: ਮਜੀਠਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਨੇਤਾ ਅਤੇ ਜ਼ਮੀਨੀ ਵਰਕਰ ਰਵਾਇਤੀ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ‘ਆਪ’ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਹਾਜ਼ਰ ਸਨ। ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪ੍ਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਭ ਕੁਝ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਇਲਾਕੇ ਅੰਦਰ ਪਾਰਟੀ ਨੂੰ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਰਲ ਕੇ ਪੰਜਾਬ ਨੂੰ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਬਣਾਵਾਂਗੇ। ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਹੇਠਾਂ ਡਿੱਗ ਚੁੱਕਾ ਹੈ ਅਤੇ ਅੱਜ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਇਸ ਖੇਤਰ ਵਿੱਚ ‘ਆਪ’ ਦਾ ਆਧਾਰ ਹੋਰ ਵੀ ਮਜ਼ਬੂਤ ਹੋ ਗਿਆ ਹੈ। ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਦਾ ਅੰਤ
