ਮਾਲੇਰਕੋਟਲਾ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਦੱਸ ਦੇਈਏ ਕਿ ਹਠੂਆ ਰੋਡ ‘ਤੇ ਕੂੜੇ ਦੇ ਢੇਰ ‘ਚ ਧਮਾਕਾ ਹੋਣ ਦਾ ਪਤਾ ਲੱਗਾ ਹੈ, ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਇਸ ਘਟਨਾ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਹਠੌਆ ਰੋਡ ‘ਤੇ ਕੂੜੇ ਦੇ ਢੇਰ ‘ਚ ਧਮਾਕਾ ਹੋ ਗਿਆ, ਜਿਸ ਦੌਰਾਨ ਇੱਕ ਮੱਝ ਜ਼ਖਮੀ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇੱਥੋਂ ਥੋੜ੍ਹੀ ਦੂਰੀ ‘ਤੇ ਅਜਿਹਾ ਧਮਾਕਾ ਹੋ ਚੁੱਕਾ ਹੈ। ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ। ਐਸਐਸਪੀ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
