ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਭੁੱਲਰ ਦੀ ਰਿਹਾਇਸ਼ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੇ ਗਏ ਛਾਪੇ ਦੌਰਾਨ 1.04 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਈਡੀ ਨੇ ਨਕਦੀ ਤੋਂ ਇਲਾਵਾ ਕਈ ਅਹਿਮ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਈਡੀ ਨੇ ਦੋ ਦਿਨ ਪਹਿਲਾਂ ਭੁੱਲਰ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਦੋ ਦਿਨਾਂ ਬਾਅਦ ਅਧਿਕਾਰਤ ਅਪਡੇਟ ਦਿੰਦੇ ਹੋਏ, ਈਡੀ ਦੇ ਬੁਲਾਰੇ ਨੇ ਕਿਹਾ ਕਿ ਹਰਚਰਨ ਭੁੱਲਰ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਦੌਰਾਨ, ਜਾਇਦਾਦ ਦੇ ਕਾਰੋਬਾਰ ਨਾਲ ਸਬੰਧਤ ਕਈ ਮਹੱਤਵਪੂਰਨ ਦਸਤਾਵੇਜ਼ਾਂ ਦੇ ਨਾਲ 1.04 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਸੀ। ਬੁਲਾਰੇ ਅਨੁਸਾਰ ਭੁੱਲਰ ਖ਼ੈਫ਼ ਈਡੀ ਨੇ ਜਾਂਚ ਦੌਰਾਨ ਕਰੋੜਾਂ ਰੁਪਏ ਦੇ ਵਿੱਤੀ ਲੈਣ-ਦੇਣ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਮਗਰੋਂ ਕੇਸ ਦਰਜ ਕੀਤਾ ਹੈ। ਇਨ੍ਹਾਂ ਛਾਪਿਆਂ ਵਿੱਚ ਭੁੱਲਰ ਨਾਲ ਜੁੜੇ ਪ੍ਰਾਪਰਟੀ ਡੀਲਰਾਂ ਅਤੇ ਕਈ ਹੋਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
