ਮੁੱਖ ਚੋਣ ਅਫਸਰ ਨੇ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਤਹਿਤ 100 ਫੀਸਦੀ ਡਿਜੀਟਾਈਜੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ ਦਿੱਤੀ।


ਚੰਡੀਗੜ੍ਹ, 20 ਜੁਲਾਈ; ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਦੇ ਚੋਣ ਅਮਲੇ ਨੂੰ ਸਪੈਸ਼ਲ ਇਨਟੈਂਸੀਵ 206ਆਈਆਰ 2020 ਦੀ ਚੱਲ ਰਹੀ ਹਾਊਸ-ਟੂ-ਹਾਊਸ ਗਣਨਾ ਦੌਰਾਨ ਗਣਨਾ ਫਾਰਮਾਂ ਦੇ 100 ਫੀਸਦੀ ਡਿਜੀਟਾਈਜ਼ੇਸ਼ਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਧਾਈ ਦਿੱਤੀ।

ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਈ.ਆਰ.ਓਜ਼ ਅਤੇ ਬੀ.ਐਲ.ਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਲਗਨ ਅਤੇ ਕੁਸ਼ਲਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਡਿਜੀਟਾਈਜ਼ੇਸ਼ਨ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲੈਣਗੇ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਆਪਣੇ ਗਿਣਤੀ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਆਪਣੇ ਨਾਮ ਸ਼ਾਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Leave a Comment

Your email address will not be published. Required fields are marked *

Scroll to Top