ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਸੀ.ਐਮ ਮਾਨ ਨੇ ਦੌਰਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਮੈਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪਵਿੱਤਰ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ।ਮੈਂ ਗੁਰੂ ਅੱਗੇ ਸੀਸ ਝੁਕਾਇਆ ਅਤੇ ਪੰਜਾਬ ਦੀ ਖੁਸ਼ਹਾਲੀ, ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਈਸ਼ਨਿੰਦਾ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸਾਨੂੰ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਦਾ ਮੌਕਾ ਬਖਸ਼ਿਆ ਹੈ।
