ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜੂਨ ਨੂੰ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ ਹੈ।ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਕਈ ਅਹਿਮ ਅਤੇ ਲੋਕ ਹਿੱਤ ਫੈਸਲੇ ਲਏ ਜਾ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਰਾਜ ਸਰਕਾਰ ਨੇ ਪਿਛਲੇ ਕੁਝ ਦਿਨਾਂ ਵਿੱਚ ਕਈ ਅਹਿਮ ਐਲਾਨ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੀ ਮੀਟਿੰਗ ਵਿੱਚ ਆਊਟਸੋਰਸ ਮੁਲਾਜ਼ਮਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਡੀਏ ਦੇ ਬਕਾਏ ਦੀ ਅਦਾਇਗੀ ਵਰਗੇ ਮੁੱਦਿਆਂ ‘ਤੇ ਕੁਝ ਫੈਸਲੇ ਲਏ ਗਏ ਸਨ।
