ਯੋਗਾ ਭਾਰਤੀ ਸੰਸਕ੍ਰਿਤੀ ਦੀ ਇੱਕ ਅਨਮੋਲ ਵਿਰਾਸਤ ਹੈ, ਰਾਜ ਸਰਕਾਰ ਸਮਾਜ ਦੇ ਹਰ ਵਰਗ ਵਿੱਚ ਇਸਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਮੁੱਖ ਮੰਤਰੀ –


ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਮੁੱਖ ਮੰਤਰੀ ਨੂੰ ਮਿਲੇ*

ਚੰਡੀਗੜ੍ਹ, 18 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ. ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਹ ਖਿਡਾਰੀ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਮਿਲਣ ਲਈ ਪਹੁੰਚੇ ਹਨ। ਇਸ ਮੌਕੇ ‘ਤੇ ਹਰਿਆਣਾ ਯੋਗ ਆਯੋਗ (ਹਰਿਆਣਾ ਯੋਗ ਕਮਿਸ਼ਨ) ਦੇ ਚੇਅਰਮੈਨ ਡਾ: ਜੈਦੀਪ ਆਰੀਆ ਅਤੇ ਹਰਿਆਣਾ ਯੋਗਾਸਨਾ ਖੇਡ ਸੰਘ ਦੇ ਜਨਰਲ ਸਕੱਤਰ ਡਾ: ਯੁੱਧਵੀਰ ਵੀ ਮੌਜੂਦ ਰਹੇ |

ਖਿਡਾਰੀਆਂ ਨੂੰ ਉਨ੍ਹਾਂ ਦੀ ਉਪਲਬਧੀ ‘ਤੇ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਯੋਗਾ ਅਤੇ ਯੋਗਾਸਨ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਹੈ ਅਤੇ ਸੂਬਾ ਸਰਕਾਰ ਇਸ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਣ ਅਤੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

ਗੱਲਬਾਤ ਦੌਰਾਨ, ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਹਰਿਆਣਾ ਦੀ ਖੇਡ ਨੀਤੀ ਵਿੱਚ ਯੋਗਾਸਨ ਨੂੰ ਸ਼ਾਮਲ ਕਰਨ ਅਤੇ ਯੋਗਾਸਨ ਦੇ ਖਿਡਾਰੀਆਂ ਨੂੰ ਹੋਰ ਖੇਡ ਅਨੁਸ਼ਾਸਨਾਂ ਦੇ ਅਥਲੀਟਾਂ ਦੇ ਬਰਾਬਰ ਸਹੂਲਤਾਂ ਅਤੇ ਲਾਭ ਪ੍ਰਦਾਨ ਕਰਨ ਦੀ ਬੇਨਤੀ ਕੀਤੀ।

ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਦਾ ਹਿੱਸਾ ਰਹੇ ਹਰਿਆਣਾ ਦੇ 11 ਖਿਡਾਰੀਆਂ ਵਿੱਚ ਅਭਿਸ਼ੇਕ ਸ਼ਰਮਾ, ਅਰਜੁਨ, ਸੁਮਿਤ, ਵਿਕਾਸ ਲਾਠਰ, ਹਰੀ ਸ਼ੰਕਰ, ਬੀਰੇਂਦਰ ਕੁਮਾਰ ਯਾਦਵ, ਮਨੀਸ਼ਾ, ਮਧੂ ਵਰਮਾ, ਦੇਵੀ, ਸ੍ਰਿਸ਼ਟੀ ਅਤੇ ਦੇਵਾਂਸ਼ੀ ਸ਼ਾਮਲ ਸਨ।

ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣੇ ਪ੍ਰਦਰਸ਼ਨ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਪ੍ਰਗਟਾਇਆ ਕਿ ਸੂਬਾ ਸਰਕਾਰ ਦੇ ਸਹਿਯੋਗ ਅਤੇ ਉਤਸ਼ਾਹ ਨਾਲ ਉਹ ਅੰਤਰਰਾਸ਼ਟਰੀ ਪੱਧਰ ‘ਤੇ ਹਰਿਆਣਾ ਅਤੇ ਭਾਰਤ ਦਾ ਨਾਮ ਰੌਸ਼ਨ ਕਰਦੇ ਰਹਿਣਗੇ।

ਮੀਟਿੰਗ ਨੂੰ ਸਕਾਰਾਤਮਕ ਦੱਸਦਿਆਂ ਡਾ: ਜੈਦੀਪ ਆਰੀਆ ਨੇ ਕਿਹਾ ਕਿ ਕਮਿਸ਼ਨ ਯੋਗ ਅਤੇ ਯੋਗਾਸਨ ਨੂੰ ਜਨ-ਜਨ ਤੱਕ ਲੈ ਕੇ ਜਾਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਪ੍ਰਾਪਤੀ ਸੂਬੇ ਲਈ ਮਾਣ ਵਾਲੀ ਗੱਲ ਹੈ ਅਤੇ ਨੌਜਵਾਨਾਂ ਨੂੰ ਯੋਗਾ ਅਪਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੇ ਐਥਲੀਟ ਲਗਾਤਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਹਰਿਆਣਾ ਯੋਗ ਕਮਿਸ਼ਨ ਦੇ ਉਪ-ਚੇਅਰਮੈਨ ਸ਼. ਰੋਸ਼ਨ ਲਾਲ, ਰਜਿਸਟਰਾਰ ਡਾ: ਰਾਜਕੁਮਾਰ, ਰਾਸ਼ਟਰੀ ਕੋਚ ਵਿਕਾਸ ਪਚੌਰੀ ਅਤੇ ਕੋਮਲ ਵਰਮਾ, ਸਟੇਟ ਕੋਚ ਅੰਸ਼, ਕੀਰਤੀ ਇੰਸਾਨ ਅਤੇ ਨਿਤਿਨ ਕੁਮਾਰ ਸਮੇਤ ਸਾਰੇ ਖਿਡਾਰੀਆਂ ਨੇ ਸ਼ਿਰਕਤ ਕੀਤੀ |

Leave a Comment

Your email address will not be published. Required fields are marked *

Scroll to Top