ਰਵਨੀਤ ਬਿੱਟੂ ਦੀਆਂ ਵਧਦੀਆਂ ਮੁਸ਼ਕਲਾਂ: ਕਮਿਸ਼ਨ ਨੇ ਜਾਤੀ ਟਿੱਪਣੀਆਂ ‘ਤੇ ਰਿਪੋਰਟ ਮੰਗੀ


ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਸਿੰਘ ਬਿੱਟੂ ਦੀ ਕਥਿਤ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦਾਵਲੀ ਵਰਤਣ ਦਾ ਖੁਦ ਨੋਟਿਸ ਲਿਆ ਹੈ ਅਤੇ ਸੀਨੀਅਰ ਕਪਤਾਨ ਪੁਲੀਸ ਸੰਗਰੂਰ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।

ਧੂਰੀ ਦੌਰੇ ਦੌਰਾਨ ਦਿੱਤੇ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਦੇ ਸੀਨੀਅਰ ਪੁਲੀਸ ਕਪਤਾਨ ਤੋਂ ਰਿਪੋਰਟ ਮੰਗੀ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ।

ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 26 ਮਈ ਨੂੰ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਕੁਝ ਵੀਡੀਓਜ਼ ਇੰਟਰਨੈੱਟ ’ਤੇ ਵਾਇਰਲ ਹੋਈਆਂ ਸਨ। ਇਨ੍ਹਾਂ ਵੀਡੀਓਜ਼ ‘ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਅਨੁਸੂਚਿਤ ਜਾਤੀਆਂ ਵਿਰੁੱਧ ਜਾਤੀਵਾਦੀ ਟਿੱਪਣੀਆਂ ਕਰਨ ਦਾ ਦੋਸ਼ ਹੈ।

ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਦੀ ਧਾਰਾ 10(2)(h) ਤਹਿਤ ਮਾਮਲੇ ਦੀ ਆਪਣੀ ਜਾਂਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕਮਿਸ਼ਨ ਨੇ ਇੰਟਰਨੈੱਟ ਮੀਡੀਆ ‘ਤੇ ਸ਼ੇਅਰ ਕੀਤੇ ਗਏ ਕਈ ਵੀਡੀਓ ਲਿੰਕ ਅਤੇ ਉਸ ਵਿੱਚ ਸ਼ਾਮਲ ਕਥਿਤ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਬਣਾਇਆ ਹੈ।

ਕਮਿਸ਼ਨ ਨੇ ਆਪਣੇ ਆਦੇਸ਼ ਵਿੱਚ ਵੀਡੀਓਜ਼ ਦੇ ਸਮੇਂ ਅਤੇ ਸਮੱਗਰੀ ਦਾ ਵੀ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਰਿਪੋਰਟ ਪੇਸ਼ ਨਾ ਕੀਤੀ ਗਈ ਜਾਂ ਅਧਿਕਾਰੀ ਪੇਸ਼ ਨਾ ਹੋਏ ਤਾਂ ਕਮਿਸ਼ਨ ਐਕਟ, 2004 ਦੀ ਧਾਰਾ 10(1) ਤਹਿਤ ਸਿਵਲ ਕੋਰਟ ਵਰਗੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ।

Leave a Comment

Your email address will not be published. Required fields are marked *

Scroll to Top