ਚੰਡੀਗੜ੍ਹ, 20 ਜੂਨ:
ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਿਮਨਲਿਖਤ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਦਾ ਐਲਾਨ ਕੀਤਾ:
1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ),
2) ਨਗਰ ਕੌਂਸਲ, ਗੁਰੂਹਰਸਹਾਏ, (ਜ਼ਿਲ੍ਹਾ ਫਿਰੋਜ਼ਪੁਰ),
3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ
4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)।
ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ) ਤੱਕ ਹੋਵੇਗੀ ਅਤੇ ਇਸ ਸਬੰਧੀ ਪ੍ਰਕਿਰਿਆ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 25.06.2026 (ਵੀਰਵਾਰ) (ਦੁਪਹਿਰ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨੀਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ ਰਾਹੀਂ ਹੋਵੇਗੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਵੋਟਾਂ ਦੀ ਗਿਣਤੀ ਹੋਵੇਗੀ।
ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕਰ ਲਏ ਹਨ।
ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
