ਰਾਜ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਇੱਕ ਰੋਜ਼ਾ ਵਿਸ਼ੇਸ਼ ਕੈਂਪ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦਾ ਨਕਸ਼ਾ ਬਣਾਉਣਾ ਹੈ: ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ


ਚੰਡੀਗੜ੍ਹ, 6 ਜੂਨ:

ਪ੍ਰਸ਼ਾਂਤ ਸ਼ਰਮਾ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸਆਈਆਰ) ਪ੍ਰਕਿਰਿਆ ਤਹਿਤ ਰਾਜ ਦੇ ਸਾਰੇ 24,453 ਪੋਲਿੰਗ ਸਟੇਸ਼ਨਾਂ ‘ਤੇ 7 ਜੂਨ, 2026 ਨੂੰ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਵੋਟਰ ਸੂਚੀ ਨਾਲ ਸਬੰਧਤ ਮੈਪਿੰਗ ਦੇ ਕੰਮ ਦੀ ਸਹੂਲਤ ਲਈ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਇਨ੍ਹਾਂ ਕੈਂਪਾਂ ਵਿੱਚ ਮੌਜੂਦ ਰਹਿਣਗੇ।

ਮਿੱਤਰਾ ਨੇ ਸੂਬੇ ਦੇ ਸਮੂਹ ਵੋਟਰਾਂ ਨੂੰ ਇਸ ਵਿਸ਼ੇਸ਼ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਸਿਆਰ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Leave a Comment

Your email address will not be published. Required fields are marked *

Scroll to Top