ਚੋਣ ਕਮਿਸ਼ਨ ਨੇ ਰਾਜ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਰਾਜ ਸਭਾ ਦੀਆਂ 24 ਖਾਲੀ ਸੀਟਾਂ ਨੂੰ ਭਰਨ ਲਈ 18 ਜੂਨ ਨੂੰ ਵੋਟਿੰਗ ਹੋਵੇਗੀ।
ਚੋਣ ਕਮਿਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਲਈ ਅਧਿਕਾਰਤ ਨੋਟੀਫਿਕੇਸ਼ਨ 1 ਜੂਨ ਨੂੰ ਜਾਰੀ ਕੀਤਾ ਜਾਵੇਗਾ।ਇਸ ਤੋਂ ਬਾਅਦ 9 ਜੂਨ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ 11 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ।ਇਸ ਤੋਂ ਬਾਅਦ 18 ਜੂਨ ਨੂੰ 10 ਰਾਜਾਂ ਦੀਆਂ 24 ਸੀਟਾਂ ਲਈ ਵੋਟਾਂ ਪੈਣਗੀਆਂ।
ਰਾਜ ਸਭਾ ਚੋਣਾਂ ਲਈ ਵੋਟਿੰਗ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ।
