ਲਖਨਊ ਵਿੱਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈਸ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ



ਲਖਨਊ ‘ਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈੱਸ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ। ਜਾਣਕਾਰੀ ਮੁਤਾਬਕ ਰੇਲਵੇ ਟਰੈਕ ‘ਤੇ 50 ਕਿਲੋ ਲੋਹੇ ਦਾ ਫਰੇਮ ਪਿਆ ਮਿਲਿਆ ਹੈ। ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਟਰੇਨ ਨੂੰ ਰੋਕਿਆ। ਲੋਕੋ ਪਾਇਲਟ ਦੀ ਚੌਕਸੀ ਕਾਰਨ ਵੱਡਾ ਹਾਦਸਾ ਟਲ ਗਿਆ। ਲਖਨਊ ਦੇ ਕੈਂਟ ਥਾਣਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top