ਪੰਜਾਬੀ ਗਾਇਕਾ ਯਸ਼ਿੰਦਰ ਕੌਰ ਉਰਫ ਇੰਦਰ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਗਾਇਕ ਦੀ ਲਾਸ਼ ਨੀਲੋਂ ਨਹਿਰ ‘ਚੋਂ ਬਰਾਮਦ ਹੋਈ ਹੈ। ਲਾਸ਼ ਦੀ ਸ਼ਨਾਖਤ ਲਈ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ। ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਰਖਵਾਇਆ ਗਿਆ ਹੈ। ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਗਾਇਕ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਵਾਸੀ ਮੋਗਾ ਖ਼ਿਲਾਫ਼ 15 ਮਈ ਨੂੰ ਐਫਆਈਆਰ ਦਰਜ ਕੀਤੀ ਸੀ। ਇੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਗਾਇਕਾ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 13 ਮਈ ਦੀ ਰਾਤ ਨੂੰ ਗਾਇਕਾ ਇੰਦਰ ਕੌਰ ਨੂੰ ਕਾਰ ‘ਚ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਗਿਆ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਜਮਾਲਪੁਰ ਵਿਖੇ 15 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ। ਇੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੀ ਲੜਕੀ ਇੰਦਰ ਕੌਰ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਸ ਨੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਪਿਤਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਸੁਖਵਿੰਦਰ ਸਿੰਘ ਖੁਦ ਭੱਜਣ ਵਿੱਚ ਕਾਮਯਾਬ ਹੋ ਗਿਆ। ਕਰਮਜੀਤ ਸਿੰਘ ਦੇ ਨਿਰਦੇਸ਼ਾਂ ‘ਤੇ 16 ਮਈ ਨੂੰ ਇੰਦਰ ਕੌਰ ਦੀ ਕਾਰ ਨੀਲੋਂ ਨਹਿਰ ਤੋਂ ਬਰਾਮਦ ਕੀਤੀ ਗਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
