ਵਿਜੀਲੈਂਸ ਬਿਊਰੋ ਨੇ ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤਖੋਰੀ ਦੇ 10 ਮਾਮਲਿਆਂ ਵਿੱਚ ਰੰਗੇ ਹੱਥੀਂ ਕਾਬੂ ਕੀਤਾ।



ਚੰਡੀਗੜ੍ਹ, 19 ਮਈ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅਪ੍ਰੈਲ ਮਹੀਨੇ ਦੌਰਾਨ 10 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਜ਼ੋਰਦਾਰ ਉਪਰਾਲੇ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਕੇਸਾਂ ਨਾਲ ਸਬੰਧਤ 59 ਚਲਾਨ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 17 ਸਰਕਾਰੀ ਮੁਲਾਜ਼ਮਾਂ ਸਮੇਤ 21 ਦੋਸ਼ੀਆਂ ਖਿਲਾਫ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਰਜ ਕੀਤੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਵਿੱਚ ਵੱਖ-ਵੱਖ ਸਮਰੱਥ ਅਦਾਲਤਾਂ ਨੇ ਫੈਸਲੇ ਸੁਣਾਏ ਹਨ, ਜਿਨ੍ਹਾਂ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ ਲੈ ਕੇ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Leave a Comment

Your email address will not be published. Required fields are marked *

Scroll to Top