ਚੰਡੀਗੜ, 30 ਮਈ, 2026: (ਬਿੰਦੂ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੀ ਲੇਖਾ ਸ਼ਾਖਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੀ.ਐੱਸ.ਪੀ.ਸੀ.ਐੱਲ. ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਵਿਭਾਗ ਵੱਲ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਬਾਕੀ ਸਨ। ਇਸ ਸਬੰਧੀ ਉਹ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਲੇਖਾ ਸ਼ਾਖਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੂੰ ਮਿਲ ਕੇ ਆਪਣਾ ਬਕਾਇਆ ਵਸੂਲਿਆ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ‘ਤੇ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਕਥਿਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
