ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ


ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰ ਰਹੇ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੀ ਹੀ ਇੱਕ ਦਰਦਨਾਕ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਕਾ ਕੰਡਿਆਲਾ ਤੋਂ ਸਾਹਮਣੇ ਆਈ ਹੈ, ਜਿੱਥੇ ਦੁਬਈ ਵਿੱਚ ਕੰਮ ਕਰਦੇ 31 ਸਾਲਾ ਵਿਅਕਤੀ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਅਤੇ ਸਹਾਰਾ ਦੇ ਸੁਪਨੇ ਲੈ ਕੇ ਦੁਬਈ ਗਿਆ ਸੀ। ਉੱਥੇ ਉਹ ਇੱਕ ਕੰਪਨੀ ਵਿੱਚ ਪੇਂਟਰ ਵਜੋਂ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਵਾਪਰੇ ਇਸ ਹਾਦਸੇ ਵਿੱਚ ਰਣਜੀਤ ਸਿੰਘ ਕੰਪਨੀ ਦੀ ਪੰਜਵੀਂ ਮੰਜ਼ਿਲ ’ਤੇ ਆਪਣੀ ਡਿਊਟੀ ਨਿਭਾ ਰਿਹਾ ਸੀ ਜਦੋਂ ਅਚਾਨਕ ਪਾਈਪ ਫਟ ਗਿਆ। ਇਸ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Comment

Your email address will not be published. Required fields are marked *

Scroll to Top