ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਭਗਵੰਤ ਮਾਨ ਸਰਕਾਰ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ*
*ਮੁਲਾਜ਼ਮਾਂ ਦੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਤੇਜ਼ ਕਰਨ ਲਈ ਵਿਭਾਗਾਂ ਨੂੰ ਹਦਾਇਤਾਂ: ਹਰਪਾਲ ਸਿੰਘ ਚੀਮਾ*
ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*
ਚੰਡੀਗੜ੍ਹ, 4 ਜੂਨ 2026
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਵੱਡੇ ਯਤਨਾਂ ਤਹਿਤ ਅੱਜ ਇੱਥੇ 6 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਤਬਦੀਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ, ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਵੀ ਜਲਦੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਵਫ਼ਦ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਬਾਰੇ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕਾ ਆਧਾਰਤ ਦਰਜਾ ਦੇਣ ਦਾ ਐਲਾਨ ਕਰ ਚੁੱਕੀ ਹੈ ਜਿਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਅਮਲੇ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਣੀ ਕਾਰਵਾਈ ਤੇਜ਼ ਕਰਨ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਫਾਸਟ ਟਰੈਕ ਮੋਡ ’ਤੇ ਹੱਲ ਕਰਨ।
ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ‘ਤੇ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰਜ਼ ਯੂਨੀਅਨ’, ‘ਪੰਜਾਬ ਸਟੇਟ ਗੌਰਮਿੰਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ’, ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ’, ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’, ‘ਪੰਜਾਬ ਰੋਡਵੇਜ਼/ਪਨਬੱਸ ਪੀ.ਆਰ.ਟੀ.ਸੀ.’ ਕੰਟਰੈਕਟ ਵਰਕਰਜ਼ ਯੂਨੀਅਨ’, ‘ਪੰਜਾਬ ਸਟੇਟ ਗੌਰਮਿੰਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ’, ‘ਪੰਜਾਬ ਰੋਡਵੇਜ਼ ਯੂਨੀਅਨ’ ਅਤੇ ‘ਟਰਾਂਸਪੋਰਟਰਜ਼ ਯੂਨੀਅਨ ਰੋਡਵੇਜ਼) ਸ਼ਾਮਲ ਸਨ। ਇਸ ਵਿਸਤ੍ਰਿਤ ਚਰਚਾ.
ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਇੰਸਟ੍ਰਕਟਰਜ਼ ਯੂਨੀਅਨ ਵੱਲੋਂ ਆਲ ਪੰਜਾਬ ਡੀਐਸਟੀ/ਸੀਟੀਐਸ ਕਿਰਨਦੀਪ ਸਿੰਘ ਰੁਪਾਣਾ, ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ; ‘ਪੰਜਾਬ ਸਟੇਟ ਗੌਰਮਿੰਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ’ ਤੋਂ ਗੁਰਮੀਤ ਸਿੰਘ ਮਦਨੀਪੁਰ, ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ; ‘ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ’ ਤੋਂ ਜਸਵੀਰ ਸਿੰਘ ਗਲੋਟੀ, ਸੁਭਾਦੀਪ ਕੌਰ, ਮੀਨੂੰ ਬਾਲਾ ਅਤੇ ਮਨਮੋਹਨ ਸਿੰਘ; ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਤੋਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ; ‘ਪੰਜਾਬ ਰੋਡਵੇਜ਼/ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ; ਅਤੇ ‘ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ’ ਤੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।
