ਵੜਿੰਗ ਨੇ ਪੰਜਾਬ ਭਰ ਵਿੱਚ ਬਿਜਲੀ ਦੇ ਅੰਨ੍ਹੇਵਾਹ ਕੱਟਾਂ ਦੀ ਨਿਖੇਧੀ ਕੀਤੀ


ਚੰਡੀਗੜ, 23 ਅਪ੍ਰੈਲ (ਬਿੰਦੂ ਸਿੰਘ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ 10-12 ਘੰਟੇ ਦੇ ਅਣਗਿਣਤ ਲੰਬੇ ਸਮੇਂ ਦੇ ਬਿਜਲੀ ਕੱਟਾਂ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਟੌਤੀਆਂ ਅਜਿਹੇ ਸਮੇਂ ਵਿੱਚ ਲਗਾਈਆਂ ਜਾ ਰਹੀਆਂ ਹਨ, ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਅਤੇ ਰਾਜ ਅਚਾਨਕ ਸੋਕੇ ਦੀ ਮਾਰ ਝੱਲ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਦਾਅਵੇ ‘ਤੇ ਵੀ ਸਵਾਲ ਉਠਾਏ ਕਿ ਬਿਜਲੀ ਕੱਟ ਯੋਜਨਾਬੱਧ ਹਨ ਅਤੇ ਰੱਖ-ਰਖਾਅ ਕਾਰਨ ਲਗਾਏ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਕੰਮ ਸਰਦੀਆਂ ਦੇ ਮੌਸਮ ਦੌਰਾਨ ਕਿਉਂ ਨਹੀਂ ਕੀਤਾ ਗਿਆ, ਜਦੋਂ ਬਿਜਲੀ ਦੀ ਮੰਗ ਘੱਟ ਹੁੰਦੀ ਹੈ ਅਤੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਕੋਈ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਵੜਿੰਗ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇੱਕ ਹੋਰ ਸ਼ੱਕੀ ਪ੍ਰਾਪਤੀ ਹੈ ਕਿ ਇਸ ਨੇ ਵਾਧੂ ਬਿਜਲੀ ਵਾਲੇ ਪੰਜਾਬ ਨੂੰ ਬਿਜਲੀ ਦੀ ਘਾਟ ਵਾਲੇ ਸੂਬੇ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਭਰ ਦੀਆਂ ਸਨਅਤਾਂ ਨੂੰ ਹਰ ਰੋਜ਼ 500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਕੜਾਕੇ ਦੀ ਗਰਮੀ ਵਿੱਚ ਲੋਕ ਬਿਜਲੀ ਤੋਂ ਸੱਖਣੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਦਯੋਗਿਕ ਸ਼ਹਿਰਾਂ ਜਿਵੇਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਦੇ ਨਾਲ-ਨਾਲ ਪਟਿਆਲਾ ਅਤੇ ਬਠਿੰਡਾ ਵਿੱਚ ਵੀ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਸ਼ੱਕ ਜਤਾਇਆ ਕਿ ਜਦੋਂ ਝੋਨਾ ਲਾਉਣਾ ਸ਼ੁਰੂ ਹੋ ਜਾਵੇਗਾ ਤਾਂ ਭਾਰੀ ਬੋਝ ਕਾਰਨ ਸਥਿਤੀ ਵਿਗੜ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ‘ਆਪ’ ਸਰਕਾਰ ਇਸ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top