ਵੱਡੀ ਖਬਰ: ਮਜੀਠੀਆ ਦੀ ਜ਼ਮਾਨਤ ‘ਤੇ ਕੋਰਟ ਦਾ ਵੱਡਾ ਫੈਸਲਾ


ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਇੱਕ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ।

ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਐਫਆਈਆਰ ਨੰਬਰ 91 ਨਾਲ ਸਬੰਧਤ ਗੰਭੀਰ ਮਾਮਲੇ ਦੀ ਸੁਣਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰਸਮੀ ਤੌਰ ’ਤੇ ਮਨਜ਼ੂਰ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਮਜੀਠਾ ਥਾਣੇ ਵਿੱਚ ਦਰਜ ਐਫ.ਆਈ.ਆਰ. ਨੰਬਰ 91 ਮਜੀਠੀਆ ਅਤੇ ਉਸਦੇ ਸਮਰਥਕਾਂ ‘ਤੇ ਲਗਾਏ ਗਏ ਕਈ ਗੰਭੀਰ ਦੋਸ਼ਾਂ ਨਾਲ ਸਬੰਧਤ ਹੈ। ਅਦਾਲਤ ‘ਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਇਸ ‘ਤੇ ਅਹਿਮ ਫੈਸਲਾ ਸੁਣਾਇਆ ਗਿਆ। ਅਦਾਲਤ ਦੇ ਇਸ ਫੈਸਲੇ ਨਾਲ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਕਾਨੂੰਨੀ ਅਟਕਲਾਂ ਦਾ ਅੰਤ ਹੋ ਗਿਆ ਹੈ।

ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲਦਿਆਂ ਹੀ ਅਕਾਲੀ ਦਲ ਡੇਰੇ ਅਤੇ ਬਿਕਰਮ ਸਿੰਘ ਮਜੀਠੀਆ ਦੇ ਸਮਰਥਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਜਾ ਰਿਹਾ ਹੈ। ਅਦਾਲਤੀ ਰਾਹਤ ਤੋਂ ਬਾਅਦ ਹੁਣ ਮਜੀਠੀਆ ਦੇ ਸਮਰਥਕਾਂ ‘ਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

Leave a Comment

Your email address will not be published. Required fields are marked *

Scroll to Top