📍 ਲੁਧਿਆਣਾ 17 ਅਪ੍ਰੈਲ 2026
ਪੰਜਾਬ ਦੀ ਸਿਆਸਤ ‘ਚ ਅੱਜ ਉਸ ਸਮੇਂ ਹਲਚਲ ਮਚ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਤੜਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਲੁਧਿਆਣਾ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ।
ਸੂਤਰਾਂ ਅਨੁਸਾਰ ਇਹ ਕਾਰਵਾਈ ਸਿਰਫ਼ ਉਸ ਦੇ ਘਰ ਤੱਕ ਹੀ ਸੀਮਤ ਨਹੀਂ ਰਹੀ, ਸਗੋਂ ਉਸ ਨਾਲ ਸਬੰਧਤ ਹੋਰ ਥਾਵਾਂ ’ਤੇ ਵੀ ਛਾਪੇ ਮਾਰੇ ਗਏ। ਮੌਕੇ ‘ਤੇ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।
👉 ਕੀ ਹੈ ਮਾਮਲਾ ?
ਈਡੀ ਦੀ ਇਹ ਕਾਰਵਾਈ ਕਥਿਤ ਮਨੀ ਲਾਂਡਰਿੰਗ ਅਤੇ ਜ਼ਮੀਨ ਦੇ ਸੌਦਿਆਂ ਵਿੱਚ ਬੇਨਿਯਮੀਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਜਾਂਚ ਏਜੰਸੀ ਪੁਰਾਣੇ ਜ਼ਮੀਨੀ ਸੌਦਿਆਂ ਅਤੇ ਸੰਭਾਵਿਤ ਵਿਦੇਸ਼ੀ ਲੈਣ-ਦੇਣ ਦੀ ਵੀ ਜਾਂਚ ਕਰ ਰਹੀ ਹੈ।
👉 ਸਿਆਸੀ ਪ੍ਰਤੀਕਰਮ
ਇਸ ਛਾਪੇਮਾਰੀ ਦਾ ਆਮ ਆਦਮੀ ਪਾਰਟੀ (ਆਪ) ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਿਆਸੀ ਦਬਾਅ ਬਣਾਉਣ ਲਈ ਕੀਤੀ ਜਾ ਰਹੀ ਹੈ, ਖਾਸ ਕਰਕੇ ਚੋਣ ਮਾਹੌਲ ਨੂੰ ਦੇਖਦੇ ਹੋਏ।
👉 ਪਹਿਲਾਂ ਵੀ ਕਾਰਵਾਈ ਹੋ ਚੁੱਕੀ ਹੈ
ਧਿਆਨ ਯੋਗ ਹੈ ਕਿ ਹਾਲ ਹੀ ‘ਚ ਈਡੀ ਨੇ ‘ਆਪ’ ਨਾਲ ਜੁੜੇ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ, ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ‘ਚ ਤਣਾਅ ਬਣਿਆ ਹੋਇਆ ਹੈ।
👉 ਅੱਗੇ ਕੀ?
ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।
ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਸਬੰਧਤ ਹੋਰ ਵੀ ਵੱਡੇ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ।
📝 ਅੱਪਡੇਟ ਜਾਰੀ ਹੈ…
