ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਥਿਤ ਤੌਰ ‘ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ‘ਚ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਇਸ ਸਬੰਧੀ ਰਸਮੀ ਪੱਤਰ ਜਾਰੀ ਕਰਕੇ 4 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਐਸਸੀ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਵਨੀਤ ਬਿੱਟੂ ਨੂੰ 4 ਜੂਨ ਨੂੰ ਖ਼ੁਦ ਕਮਿਸ਼ਨ ਸਾਹਮਣੇ ਪੇਸ਼ ਹੋਣਾ ਪਵੇਗਾ।ਮਾਮਲਾ ਉਸ ਵੇਲੇ ਗਰਮਾ ਗਿਆ ਜਦੋਂ ਰਵਨੀਤ ਬਿੱਟੂ ਨੇ ਕਥਿਤ ਤੌਰ ’ਤੇ ਐਸਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕੁਝ ਸ਼ਬਦ ਵਰਤੇ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।
