ਵਧਦੀ ਗਰਮੀ ਅਤੇ ਕੜਕਦੀ ਧੁੱਪ ਦੇ ਮੱਦੇਨਜ਼ਰ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸਿੱਖਿਆ ਵਿਭਾਗ ਨਾਲ ਮੀਟਿੰਗ ਤੋਂ ਬਾਅਦ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਹਰਿਆਣਾ ਵਿੱਚ 25 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਸੈਣੀ ਵੱਲੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
