ਬਟਾਲਾ ਨੇੜਲੇ ਕਸਬਾ ਘੁਮਾਣ ਦੇ ਪਿੰਡ ਮਹਿਮੂਦਪੁਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਉਣ ਵਾਲੀ ਮਹਿਲਾ ਅਧਿਆਪਕਾ ਉੱਤੇ ਇੱਕ ਨੌਜਵਾਨ ਵੱਲੋਂ ਤੇਜ਼ਾਬ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦਰਦਨਾਕ ਹਮਲੇ ਦੌਰਾਨ ਅਧਿਆਪਕ ਦੇ ਨਾਲ ਬੈਠੇ ਦੋ ਮਾਸੂਮ ਬੱਚਿਆਂ ‘ਤੇ ਵੀ ਤੇਜ਼ਾਬ ਸੁੱਟ ਦਿੱਤਾ ਗਿਆ, ਜਿਸ ਨਾਲ ਸਕੂਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਅਧਿਆਪਕ ਅਤੇ ਇੱਕ ਲੜਕੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
