ਚੰਡੀਗੜ੍ਹ, 04 ਜੁਲਾਈ: ਸਕੱਤਰ ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੁਸੂਚਿਤ ਜਾਤੀ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ, ਜਿਸ ‘ਤੇ ਕਮਿਸ਼ਨ ਨੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਢੁੱਕਵੇਂ ਹੁਕਮ ਜਾਰੀ ਕੀਤੇ ਜਾਣਗੇ
