ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ NSA ਨੂੰ ਹਟਾਉਣ ਦਾ ਵੱਡਾ ਅਪਡੇਟ


ਸਾਂਸਦ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਅੱਜ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਅੰਤਰਿਮ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਵਿਧਾਇਕ ਨਾਲ ਸਬੰਧਤ ਸਾਰੇ ਕੇਸਾਂ ਦੀ ਸੁਣਵਾਈ ਵੀ ਜੇਲ੍ਹ ਵਿੱਚ ਹੀ ਹੋਵੇਗੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਐਕਟ (ਐੱਨ.ਐੱਸ.ਏ.) 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਅਤੇ ਸਰਕਾਰ ਇਸ ਨੂੰ ਵਧਾਉਣ ਦੇ ਹੱਕ ‘ਚ ਨਹੀਂ ਹੈ। ਹਾਲਾਂਕਿ, ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਖ਼ਤਮ ਹੋਣ ਤੋਂ ਬਾਅਦ ਅਜਨਾਲਾ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁੱਲ 12 ਕੇਸ ਦਰਜ ਹਨ ਅਤੇ ਹੁਣ ਉਸ ਦੀ ਸੁਣਵਾਈ ਆਸਾਮ ਵਿੱਚ ਹੀ ਹੋਵੇਗੀ। ਇਸ ਫੈਸਲੇ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ, ਜਿੱਥੇ ਇੱਕ ਪਾਸੇ ਐੱਨਐੱਸਏ ਨੂੰ ਹਟਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ।

Leave a Comment

Your email address will not be published. Required fields are marked *

Scroll to Top