ਸੀ.ਈ.ਓ. ਪੰਜਾਬ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ


ਬੀ.ਐਲ.ਓ ਅਤੇ ਈ.ਆਰ.ਓ ਦੇ ਦੌਰਾਨ ਐਸ.ਆਈ.ਆਰ. ਦੀ ਭੂਮਿਕਾ ਬਹੁਤ ਮਹੱਤਵਪੂਰਨ: ਮੁੱਖ ਚੋਣ ਅਧਿਕਾਰੀ

ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜ਼ਿੰਮੇਵਾਰੀ ਹੈ: ਸੀਈਓ, ਅਨਿੰਦਿਤਾ ਮਿੱਤਰਾ

ਪੱਧਰ ‘ਤੇ ਬਣਾਏ ਗਏ ਹੈਲਪ ਡੈਸਕਾਂ ਨੂੰ ਮਜ਼ਬੂਤ ​​ਕਰਨ ਲਈ ਡੀਈਓ ਅਤੇ ਈਆਰਓ ਹਦਾਇਤਾਂ ਜਾਰੀ ਕੀਤੀਆਂ

ਚੰਡੀਗੜ੍ਹ, 8 ਜੂਨ

ਪੰਜਾਬ ਰਾਜ ਵਿੱਚ ਨਿਰਧਾਰਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਇੱਕ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਸੋਮਵਾਰ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਐਸ.ਆਈ.ਆਰ. ਸੂਬੇ ਭਰ ਵਿੱਚ 25 ਜੂਨ, 2026 ਤੋਂ ‘ਘਰ-ਘਰ ਗਣਨਾ ਪੜਾਅ’ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਹਦਾਇਤਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਟਾਫ਼ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹੀ ਤੇ ਢੁਕਵੀਂ ਸਿਖਲਾਈ ਮਿਲੇਗੀ।

ਉਨ੍ਹਾਂ ਕਿਹਾ ਕਿ ਬੀ.ਐਲ.ਓ ਅਤੇ ਈ.ਆਰ.ਓ ਦੌਰਾਨ ਐਸ.ਆਈ.ਆਰ. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਤੌਰ ‘ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਬੀ.ਐਲ.ਓ ਅਤੇ ਈ.ਆਰ.ਓ ਦੌਰਾਨ ਐਸ.ਆਈ.ਆਰ. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਤੌਰ ‘ਤੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓ. ਅਤੇ ਈ.ਆਰ.ਓ. ਨੂੰ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਸਟਾਫ਼ ਦੀ ਹਰ ਸਵਾਲ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਨੂੰ ਜਿੰਨਾ ਵਧੀਆ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਉਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਐਸ.ਆਈ.ਆਰ. ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕਿਸੇ ਅਯੋਗ ਵਿਅਕਤੀ ਨੂੰ ਵੋਟਰ ਸੂਚੀ ਵਿੱਚ ਗੈਰ-ਜ਼ਰੂਰੀ ਤਰੀਕੇ ਨਾਲ ਸ਼ਾਮਲ ਕੀਤਾ ਜਾਵੇ।

——–

Leave a Comment

Your email address will not be published. Required fields are marked *

Scroll to Top