ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ – Patiala News | ਪਟਿਆਲਾ ਦੀ ਸਿਆਸਤ


ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਵੱਲੋਂ ਪਾਲੀ ਦੇਤਵਾਲੀਆ ਦੇ ਪੁੱਤਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 29 ਅਪਰੈਲ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਪੰਜਾਬੀ ਦੇ ਪ੍ਰਸਿੱਧ ਲੋਕ ਗਾਇਕ ਤੇ ਪੰਜਾਬੀ ਗਾਇਕ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਿਸਟਰ ਸੋਂਦ ਨੇ ਕਿਹਾ ਕਿ ਗਾਇਕ ਪਾਲੀ ਦੇਤਵਾਲੀਆ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਿਹਾ ਹੈ ਅਤੇ ਆਪਣੇ ਗੀਤਾਂ ਰਾਹੀਂ ਸਮਾਜਿਕ ਬੁਰਾਈਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਅਚਾਨਕ ਅਕਾਲ ਚਲਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮਿਸਟਰ ਸੋਂਦ ਨੇ ਅੱਗੇ ਕਿਹਾ ਕਿ ਦੁਖੀ ਪਰਿਵਾਰ ਨੂੰ ਕੋਈ ਵੀ ਸ਼ਬਦ ਦਿਲਾਸਾ ਨਹੀਂ ਦੇ ਸਕਦਾ ਪਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ, ਦੋਸਤਾਂ ਅਤੇ ਸਨੇਹੀਆਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top