ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀਆਂ। ਉਥੇ ਰਸ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸੰਗਤਾਂ ਨੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਗੁਰਚਰਨ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸਿੱਖ ਧਰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਗੁਰਮੁਖੀ ਲਿਪੀ ਨੂੰ ਪ੍ਰਫੁੱਲਤ ਕਰਕੇ ਸਿੱਖ ਧਰਮ ਨੂੰ ਵਿਲੱਖਣ ਪਛਾਣ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
