ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਪੰਜਾਬ ਸਰਕਾਰ ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ


ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲਿਆਂਦੇ ਜਾ ਰਹੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਬਾਰੇ ਅਹਿਮ ਖੁਲਾਸੇ ਕੀਤੇ ਹਨ।

ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਾਹਿਬ ਤੋਂ ਇਸ ਐਕਟ ਸਬੰਧੀ ਜੋ ਹਦਾਇਤਾਂ ਵਿਚਾਰੀਆਂ ਜਾ ਰਹੀਆਂ ਹਨ, ਉਹ ਅਸਲ ਵਿੱਚ ਸਿੱਧੇ ਹੁਕਮ ਨਹੀਂ ਹਨ, ਸਗੋਂ ਸਿੰਘ ਸਾਹਿਬਾਨ (ਜਥੇਦਾਰਾਂ) ਵੱਲੋਂ ਦਿੱਤੇ ਬਹੁਤ ਹੀ ਮਹੱਤਵਪੂਰਨ ਸੁਝਾਅ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਸੁਝਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top