ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਭਰ ‘ਚ 1.50 ਕਰੋੜ ਬੂਟੇ ਲਗਾਏਗੀ ਭਗਵੰਤ ਮਾਨ ਸਰਕਾਰ, ਹਰ ਜ਼ਿਲ੍ਹੇ ‘ਚ 6.50 ਲੱਖ ਬੂਟੇ ਲਗਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ



ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਬਰਾਬਰੀ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਭਗਵੰਤ ਸਿੰਘ ਮਾਨ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਦੀ ਸਭ ਤੋਂ ਵੱਡੀ ਵਾਤਾਵਰਣ ਸੰਭਾਲ ਮੁਹਿੰਮਾਂ ਵਿੱਚੋਂ ਇੱਕ ਹੋਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਮੀਰ ਅਧਿਆਤਮਿਕ ਵਿਰਸੇ ਦੇ ਨਾਲ-ਨਾਲ ਕੁਦਰਤੀ ਵਾਤਾਵਰਨ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾ ਰਹੇ ਹਾਂ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ, ਜਿਸ ਨੂੰ ਲੈ ਕੇ ਅਸੀਂ ਹਰ ਜ਼ਿਲ੍ਹੇ ਵਿੱਚ 5 ਲੱਖ ਪੌਦੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਬਾਰੇ ਆਉਣ ਵਾਲੇ ਦਿਨਾਂ ਵਿੱਚ ਚਰਚਾ ਕੀਤੀ ਜਾਵੇਗੀ।

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਵਫ਼ਾਦਾਰੀ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕਰਮਚਾਰੀ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਰੈਗੂਲਰ ਨਿਯੁਕਤੀ ਕਰਕੇ ਹੋਰ ਵੀ ਉਤਸ਼ਾਹ, ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨਗੇ।

*ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਰੁੱਖ ਲਗਾਉਣ ਦੀ ਮੁਹਿੰਮ*

ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ। ਸੂਬੇ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਕੁੱਲ 1.50 ਕਰੋੜ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾ ਚੁੱਕੇ ਹਨ।

Leave a Comment

Your email address will not be published. Required fields are marked *

Scroll to Top