ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ



*• ਬੈਂਸ ਨੇ ਸ਼ਹਿਰ ਦੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦਾ ਕੀਤਾ ਵਾਅਦਾ*

ਚੰਡੀਗੜ੍ਹ, 13 ਮਈ:-

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁਖੀ ਨੌਜਵਾਨ ਮੰਤਰੀ ਦਾ ਇੱਥੇ ਪੁੱਜਣ ‘ਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਬੈਂਸ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕੂੜਾ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸ: ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦੀ ਰੀੜ੍ਹ ਦੀ ਹੱਡੀ ਹਨ। ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਪਹਿਲ ਹੋਵੇਗੀ।”

Leave a Comment

Your email address will not be published. Required fields are marked *

Scroll to Top