ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਜੋਬਨਜੀਤ ਸਿੰਘ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਪਰਿਵਾਰ ਮੁੜ ਅਦਾਲਤ ਪਹੁੰਚਿਆ


ਅ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਜੋਬਨਜੀਤ ਸਿੰਘ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਨਾ ਕੀਤੇ ਜਾਣ ਦਾ ਮਾਮਲਾ ਹੁਣ ਹੋਰ ਗੰਭੀਰ ਹੋ ਗਿਆ ਹੈ। ਰਿਹਾਈ ਵਿੱਚ ਦੇਰੀ ਤੋਂ ਬਾਅਦ ਜੋਬਨਜੀਤ ਸਿੰਘ ਦਾ ਪਰਿਵਾਰ ਅੱਜ ਫਿਰ ਹਾਈਕੋਰਟ ਪਹੁੰਚਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਹਾਈ ਕੋਰਟ ਵੱਲੋਂ ਰਿਹਾਈ ਦੇ ਹੁਕਮ ਜਾਰੀ ਹੋਣ ਦੇ ਬਾਵਜੂਦ ਜੋਬਨਜੀਤ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰ ਅਤੇ ਵਕੀਲ ਦੇਰ ਰਾਤ ਤੱਕ ਰਿਹਾਈ ਦੀ ਉਡੀਕ ਕਰਦੇ ਰਹੇ ਪਰ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਿਹਾਈ ਦੀ ਈ-ਮੇਲ ਉਨ੍ਹਾਂ ਤੱਕ ਨਹੀਂ ਪਹੁੰਚੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top