ਗੁਰਦਾਸਪੁਰ ਨੇ ਦੂਜਾ ਅਤੇ ਫਤਿਹਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ
ਇਸ ਟੂਰਨਾਮੈਂਟ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸਬ-ਜੂਨੀਅਰ ਵਰਗ ਵਿੱਚ ਬਲਜੋਤ ਸਿੰਘ ਰੂਪਨਗਰ ਨੇ ਸਰਵੋਤਮ ਖਿਡਾਰੀ ਦੀ ਟਰਾਫੀ, ਜੂਨੀਅਰ ਵਰਗ ਵਿੱਚੋਂ ਦਿਲਰਾਜ ਸਿੰਘ ਅੰਮ੍ਰਿਤਸਰ ਅਤੇ ਸੀਨੀਅਰ ਵਰਗ ਵਿੱਚ ਅਮਨਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਨੇ ਸਰਵੋਤਮ ਖਿਡਾਰੀ ਦੀ ਟਰਾਫੀ ਜਿੱਤੀ।
ਸਮਾਪਤੀ ਸਮਾਰੋਹ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਸ੍ਰੀ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਖਾਲਸੇ ਦੀ ਜਨਮ ਭੂਮੀ ਹੋਣ ਕਾਰਨ ਇੱਥੋਂ ਦੇ ਵਸਨੀਕਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗਤਕੇ ਦੀ ਵਿਰਾਸਤੀ ਖੇਡ ਨੂੰ ਪ੍ਰਫੁੱਲਤ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਗੱਤਕਾ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਉਹ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਗੱਲ ਕਰਨਗੇ ਅਤੇ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬਰਿੰਦਰ ਸਿੰਘ ਢਿੱਲੋਂ, ਇੰਦਰਪਾਲ ਰਾਜੂ ਸਤਿਆਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਲੱਖੇਵਾਲ, ਅਮਨਿੰਦਰ ਸਿੰਘ ਰਿਹਾਲ, ਸੁਰਿੰਦਰ ਸਿੰਘ ਹਰੀਪੁਰ, ਜਗਦੀਪ ਸਿੰਘ ਥਲੀ, ਬੀਬੀ ਮਨਜੀਤ ਕੌਰ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਰੂਪਨਗਰ, ਚੀਫ ਰੈਫਰੀ ਨਰਿੰਦਰ ਸਿੰਘ ਪਾਰਸ, ਗੁਰਪ੍ਰਨੀਤ ਸਿੰਘ ਪਾਰਸ, ਗੁਰਵਿੰਦਰ ਸਿੰਘ ਜਸਵੰਤ ਸਿੰਘ ਆਦਿ ਹਾਜ਼ਰ ਸਨ।
