14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ



ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਨੇ 14 ਅਪ੍ਰੈਲ 2026 (ਮੰਗਲਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਾਲ 2026 ਦੀਆਂ ਜਨਤਕ ਛੁੱਟੀਆਂ ਦੀ ਸੂਚੀ ਵਿੱਚ ਅੰਸ਼ਕ ਸੋਧ ਕਰਕੇ ਲਿਆ ਗਿਆ ਹੈ ਜੋ ਪਹਿਲਾਂ ਜਾਰੀ ਕੀਤੀ ਗਈ ਸੀ। ਇਸ ਦੇ ਨਤੀਜੇ ਵਜੋਂ ਹੁਣ 14 ਅਪ੍ਰੈਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੰਮ ਕਰਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਮੁਕੰਮਲ ਜਨਤਕ ਛੁੱਟੀ ਵਜੋਂ ਮਨਾਇਆ ਜਾਵੇਗਾ। ਇਹ ਨੋਟੀਫਿਕੇਸ਼ਨ ਗ੍ਰਹਿ ਸਕੱਤਰ ਮਨਦੀਪ ਬਰਾੜ ਨੇ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 30 ਦਸੰਬਰ 2025 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ 14 ਅਪ੍ਰੈਲ ਦੀ ਛੁੱਟੀ ਸ਼ਾਮਲ ਨਹੀਂ ਸੀ।ਇਸ ਸੋਧ ਤੋਂ ਬਾਅਦ ਹੁਣ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਇਹ ਵਾਧੂ ਛੁੱਟੀ ਮਿਲ ਗਈ ਹੈ। ਅੰਬੇਡਕਰ ਜਯੰਤੀ ਮੌਕੇ ਚੰਡੀਗੜ੍ਹ ਵਿੱਚ ਵੀ ਕਈ ਸਮਾਗਮ ਅਤੇ ਪ੍ਰੋਗਰਾਮ ਕੀਤੇ ਜਾਣ ਦੀ ਸੰਭਾਵਨਾ ਹੈ।

Leave a Comment

Your email address will not be published. Required fields are marked *

Scroll to Top