ਚੰਡੀਗੜ੍ਹ, 1 ਜੂਨ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਮੁੱਖ ਦਫ਼ਤਰ ਵਿਖੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ, ਕੌਮੀ ਅਹੁਦੇਦਾਰਾਂ, ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਮੰਤਰੀਆਂ, ਸਾਬਕਾ ਸੰਸਦ ਮੈਂਬਰ ਤੇ ਵਿਧਾਇਕਾਂ, ਸੂਬਾ ਕੋਰ ਕਮੇਟੀ ਮੈਂਬਰਾਂ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੇ ਹਾਜ਼ਰੀ ਭਰਨ ਦੀ ਸੰਭਾਵਨਾ ਹੈ। ਇਹ ਸਮਾਗਮ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਜਥੇਬੰਦਕ ਸਫ਼ਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
