4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦਾ ਭੁਗਤਾਨ: ਲਾਲ ਚੰਦ ਕਟਾਰੂਚੱਕ


ਚੰਡੀਗੜ੍ਹ: ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਅਦਾਇਗੀ ਲਈ ਤੁਰੰਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ।

ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਆਮਦ ਦੇ ਸਬੰਧ ‘ਚ ਸੂਬੇ ਭਰ ਦੀਆਂ ਮੰਡੀਆਂ ‘ਚ 8789802.82 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਨੇ ਕਿਹਾ ਕਿ ਲਿਫਟਿੰਗ ‘ਚ ਕਾਫੀ ਤੇਜ਼ੀ ਦਿਖਾਈ ਦੇ ਰਹੀ ਹੈ।

ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਸਭ ਤੋਂ ਅੱਗੇ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ 724988.5 ਮੀਟਰਿਕ ਟਨ ਕਣਕ ਦੀ ਖਰੀਦ ਨਾਲ ਸੰਗਰੂਰ ਜ਼ਿਲਾ ਦੂਜੇ ਨੰਬਰ ‘ਤੇ ਹੈ ਜਦਕਿ ਫਿਰੋਜ਼ਪੁਰ 595924.35 ਮੀਟਰਿਕ ਟਨ ਕਣਕ ਦੀ ਖਰੀਦ ਨਾਲ ਤੀਜੇ ਨੰਬਰ ‘ਤੇ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਨੇ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਨਾਲ-ਨਾਲ ਮੰਡੀਆਂ ਵਿੱਚ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ।

Leave a Comment

Your email address will not be published. Required fields are marked *

Scroll to Top