AAP ਨੇ ਇੱਕ ਵੱਡੇ ਸਾਈਬਰ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਤਾਰੀਫ਼ ਕੀਤੀ ਫਾਈਲ ਫੋਟੋ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸਾਈਬਰ ਅੱਤਵਾਦ ਇੱਕ ਵੱਡੀ ਨਵੀਂ ਚੁਣੌਤੀ ਬਣ ਕੇ ਉੱਭਰਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੱਡੇ ਸਾਈਬਰ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 22 ਮਈ, 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੱਡੇ ਸਾਈਬਰ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਵਿੱਚ ਦਹਿਸ਼ਤ ਫੈਲਾਉਣ, ਗੋਲੀ ਚਲਾਉਣ, ਧਮਾਕੇ ਕਰਨ ਜਾਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸਾਈਬਰ ਅੱਤਵਾਦ ਇੱਕ ਵੱਡੀ ਨਵੀਂ ਚੁਣੌਤੀ ਬਣ ਕੇ ਉਭਰਿਆ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਚੁਣੌਤੀ ਨੂੰ ਮਜ਼ਬੂਤੀ ਨਾਲ ਲੈਂਦੇ ਹੋਏ ਅੰਮ੍ਰਿਤਸਰ ਪੁਲਿਸ ਦੇ ਬਹਾਦਰ ਜਵਾਨਾਂ ਨੇ ਪੱਛਮੀ ਬੰਗਾਲ ਤੋਂ ਇੱਕ ਵੱਡੇ ਸਾਈਬਰ ਅੱਤਵਾਦੀ ਨੈੱਟਵਰਕ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਧਾਲੀਵਾਲ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ 30 ਸਾਲਾ ਵਿਅਕਤੀ ਹੈ, ਜਿਸ ਦੇ ਪਾਕਿਸਤਾਨ, ਬੰਗਲਾਦੇਸ਼ ਅਤੇ ਕਈ ਹੋਰ ਦੇਸ਼ਾਂ ਅਤੇ ਸੂਬਿਆਂ ਨਾਲ ਸਬੰਧ ਸਨ। ਉਹ ਇੱਕ ਵੱਡੇ ਗਿਰੋਹ ਦਾ ਹਿੱਸਾ ਸੀ ਜੋ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਕਈ ਹੋਰ ਰਾਜਾਂ ਵਿੱਚ ਈਮੇਲ ਅਤੇ ਵਟਸਐਪ ਗਰੁੱਪਾਂ ਰਾਹੀਂ ਡਰ ਫੈਲਾਉਂਦਾ ਸੀ। ਇਹ ਉਹੀ ਵਿਅਕਤੀ ਹੈ ਜਿਸ ਨੇ ਪੰਜਾਬ ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਸਨ। ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਸਾਈਬਰ ਅੱਤਵਾਦ ਨੂੰ ਕੰਟਰੋਲ ਕਰਨਾ ਰਵਾਇਤੀ ਅੱਤਵਾਦ ਨਾਲ ਨਜਿੱਠਣ ਨਾਲੋਂ ਕਿਤੇ ਜ਼ਿਆਦਾ ਮੁਸ਼ਕਲ ਹੈ ਕਿਉਂਕਿ ਅਮਰੀਕਾ, ਕੈਨੇਡਾ ਜਾਂ ਕਿਸੇ ਹੋਰ ਦੇਸ਼ ਵਿਚ ਬੈਠਾ ਵਿਅਕਤੀ ਸਾਈਬਰ ਪਲੇਟਫਾਰਮਾਂ ਰਾਹੀਂ ਧਮਕੀਆਂ ਦੇ ਸਕਦਾ ਹੈ। ਇਸ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਚੁਣੌਤੀ ਨਾਲ ਨਜਿੱਠਣ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ। ‘ਆਪ’ ਸਰਕਾਰ ਹਰ ਵਿਅਕਤੀ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਵੱਡੇ ਤੋਂ ਵੱਡੇ ਤਸਕਰਾਂ ਨੂੰ ਵੀ ਸਲਾਖਾਂ ਪਿੱਛੇ ਡੱਕ ਦਿੱਤਾ ਹੈ, ਜੋ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੋਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੀ 500 ਕਿਲੋਮੀਟਰ ਲੰਬੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੂੰ ਆਧੁਨਿਕ ਐਂਟੀ ਡਰੋਨ ਤਕਨਾਲੋਜੀ ਅਤੇ ਹਥਿਆਰ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ, ਜੋ ਕਿ ਅਜੇ ਤੱਕ ਮੁਹੱਈਆ ਨਹੀਂ ਕਰਵਾਏ ਗਏ। ਦਾ ਅੰਤ
