ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਅੱਜ 10 ਮਈ ਨੂੰ ‘ਆਪ’ ਵਰਕਰ ਲੁਧਿਆਣਾ ਦੇ ਗਿੱਲ ਰੋਡ ‘ਤੇ ਦਾਣਾ ਮੰਡੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਉਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਨਗੇ। ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਯੋਜਨਾ ਤੇ ਵਿੱਤ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ ਨੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਰੋਧੀ ਆਗੂਆਂ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ। ਖੰਗੂੜਾ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
