CBI ਦੀ ਕਾਰਵਾਈ ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਆਇਆ ਵੱਡਾ ਬਿਆਨ . . .


ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਬੀਆਈ ਨੇ ਇਕ ਨਿੱਜੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਬਿਓਰੋ ਨਾਲ ਜੁੜੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਵਿਜੀਲੈਂਸ ਬਿਊਰੋ ਸੀ.ਬੀ.ਆਈ ਨੂੰ ਹਰ ਪੱਖੋਂ ਪੂਰਾ ਸਹਿਯੋਗ ਦੇਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਭਾਗ ਕਿਸੇ ਵੀ ਸੂਰਤ ਵਿੱਚ ਕਾਨੂੰਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਨਹੀਂ ਪਾਵੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

Leave a Comment

Your email address will not be published. Required fields are marked *

Scroll to Top