ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੇ ਦੌਰੇ ‘ਤੇ ਹੋਣਗੇ। ਉਹ ਦੁਪਹਿਰ 12:00 ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਸੀਚੇਵਾਲ ਪਹੁੰਚਣਗੇ। ਜਿੱਥੇ ਉਹ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ। ਇਹ ਬਰਸੀ ਸਮਾਗਮ ਹਰ ਸਾਲ ਸੰਤ ਸੀਚੇਵਾਲ ਦੀ ਅਗਵਾਈ ਹੇਠ ਨਿਰਮਲ ਕੁਟੀਆ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਦੀਆਂ ਹਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
