ਚੰਡੀਗੜ੍ਹ, 15 ਜੁਲਾਈ:
ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ (SIR) ਲਈ ਪਹਿਲਾਂ ਐਲਾਨੇ ਪ੍ਰੋਗਰਾਮ ਵਿੱਚ ਸੋਧ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਡਾ. ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਹੁਣ ਘਰ-ਘਰ ਗਿਣਤੀ ਦਾ ਦੌਰ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 3 ਅਗਸਤ, 2026 ਤੱਕ ਮੁਕੰਮਲ ਕਰ ਲਈ ਜਾਵੇਗੀ।
ਸੀਈਓ ਪੰਜਾਬ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਡਰਾਫਟ ਵੋਟਰ ਸੂਚੀਆਂ ਹੁਣ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਹੁਣ 13 ਅਗਸਤ ਤੋਂ 12 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾਣਗੇ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ, 2026 ਤੱਕ ਜਾਰੀ ਰਹੇਗਾ।ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਤੀਬਰ ਸੰਸ਼ੋਧਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਕਿ ਉਨ੍ਹਾਂ ਦੇ ਚੋਣ ਵੇਰਵੇ ਸੰਪੂਰਨ, ਸਟੀਕ ਅਤੇ ਅੱਪ ਟੂ ਡੇਟ ਹਨ, ਜਿਸ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵਿੱਚ ਯੋਗਦਾਨ ਪਾਇਆ ਜਾ ਸਕੇ।
ਚੋਣਾਂ
