9 ਅਧਿਕਾਰੀਆਂ ਅਤੇ 8 ਚੌਲ ਮਿੱਲ ਮਾਲਕਾਂ ਨੂੰ 6 ਮਹੀਨੇ ਤੋਂ 3 ਸਾਲ ਦੀ ਕੈਦ, ਜੁਰਮਾਨਾ V ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੋਹਾਲੀ: ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ 17 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ 6 ਮਹੀਨੇ ਤੋਂ 3 ਸਾਲ ਤੱਕ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਕੇਸ ਫਰੀਦਕੋਟ ਦੇ ਜ਼ਿਲ੍ਹਾ ਦਫ਼ਤਰ ਅਧੀਨ ਪੈਂਦੇ ਨਿਹਾਲ ਸਿੰਘ ਵਾਲਾ ਅਤੇ ਮੁਕਤਸਰ ਕੇਂਦਰ ਨਾਲ ਸਬੰਧਤ ਹਨ। ਮੁਲਜ਼ਮਾਂ ਵਿੱਚ ਐਫਸੀਆਈ ਦੇ 9 ਸਰਕਾਰੀ ਅਧਿਕਾਰੀ ਅਤੇ 8 ਚੌਲ ਮਿੱਲ ਮਾਲਕ ਸ਼ਾਮਲ ਹਨ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਕੈਦ ਅਤੇ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਹੈ। ਸੀਬੀਆਈ ਦੀ ਜਾਂਚ ਅਨੁਸਾਰ ਸਾਲ 2004-05 ਦੇ ਝੋਨਾ-ਚਾਵਲ ਖਰੀਦ ਸੀਜ਼ਨ ਦੌਰਾਨ ਐਫਸੀਆਈ ਦੇ ਕੁਝ ਅਧਿਕਾਰੀਆਂ ਨੇ ਨਿੱਜੀ ਰਾਈਸ ਮਿੱਲ ਮਾਲਕਾਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਗੁਦਾਮਾਂ ਵਿੱਚ ਘਟੀਆ ਕੁਆਲਿਟੀ ਦੇ ਚੌਲ ਸਵੀਕਾਰ ਕੀਤੇ ਸਨ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 420 (ਧੋਖਾਧੜੀ), 120ਬੀ (ਅਪਰਾਧਿਕ ਸਾਜ਼ਿਸ਼) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਤਹਿਤ ਦੋਸ਼ੀ ਕਰਾਰ ਦਿੱਤਾ। ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਸਰਕਾਰੀ ਵਕੀਲ ਅਨਮੋਲ ਨਾਰੰਗ ਨੇ ਮੁਕੱਦਮਾ ਚਲਾਇਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
