NEET ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨਯੋਗ ਸਰਕਾਰ ਦਾ ਵੱਡਾ ਫੈਸਲਾ


ਪੰਜਾਬ ਵਿੱਚ NEET ਦੀ ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ 20, 21, 22 ਜੂਨ ਨੂੰ NEET ਦਾ ਪੇਪਰ ਦੇਣ ਲਈ ਸੈਂਟਰ ਜਾਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰੋਡਵੇਜ਼ ‘ਤੇ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਹੈ।ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਬਹੁਤ ਸਾਰੇ ਗਰੀਬ ਬੱਚੇ NEET ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਕੇਂਦਰ ਜਾਣ ਦਾ ਕਿਰਾਇਆ ਵੀ ਨਹੀਂ ਹੈ। ਜਦੋਂ ਕੇਜਰੀਵਾਲ ਨੇ ਹਾਲ ਹੀ ਵਿੱਚ NEET ਦੇ ਵਿਦਿਆਰਥੀਆਂ ਨਾਲ ਗੱਲ ਕੀਤੀ, ਤਾਂ ਉਨ੍ਹਾਂ ਨੇ ਮਦਦ ਦੀ ਗੁਹਾਰ ਲਗਾਈ। NEET ਦੀ ਪ੍ਰੀਖਿਆ 21 ਜੂਨ ਨੂੰ ਹੈ। ਇਸ ਲਈ ਪੰਜਾਬ ਸਰਕਾਰ ਨੇ NEET 202, 2022 ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਦਿਆਰਥੀਆਂ ਦਾ ਕਿਰਾਇਆ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਬੱਸਾਂ ਦਾ ਐਡਮਿਟ ਕਾਰਡ ਦਿਖਾਓ ਅਤੇ ਤੁਹਾਡੇ ਤੋਂ ਟਿਕਟ ਨਹੀਂ ਲਈ ਜਾਵੇਗੀ।

Leave a Comment

Your email address will not be published. Required fields are marked *

Scroll to Top